ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ, ਜਗਜੀਤ ਡੱਲੇਵਾਲ ਨੂੰ ਮਿਲੇ ਕੇਂਦਰੀ ਮੰਤਰੀ

MSP ਅਤੇ ਹੋਰ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਛੇਵੇਂ ਦੌਰ ਦੀ ਗੱਲਬਾਤ ਚੰਡੀਗੜ੍ਹ ਵਿੱਚ ਸ਼ੁਰੂ ਹੋ ਗਈ ਹੈ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਗੱਲਬਾਤ ਲਈ ਆਏ ਹਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਮੌਜੂਦ ਹਨ।

Spread the love