ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਅੱਜ ਅਹਿਮ ਮੀਟਿੰਗ ਕਈ ਕਿਸਾਨੀ ਮੰਗਾਂ ਵਿਚਾਰੀਆਂ ਗਈਆਂ ਹਨ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿਗ ਹੋਈ ਹੈ।ਡੱਲੇਵਾਲ ਨੇ ਕਿਹਾ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ।ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਡੱਲੇਵਾਲ ਨੇ ਇਹ ਵੀ ਕਿਹਾ ਕਿ 22 ਫਰਵਰੀ ਦੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼‍ਿਵਰਾਜ ਸਿੰਘ ਚੌਹਾਨ , ਮੰਤਰੀ ਪ੍ਰਲਾਦ ਜੋਸ਼ੀ ਵਿੱਚ ਮੌਜੂਦ ਰਹਿ ਸਕਦੇ ਹਨ।

Spread the love