ਪੰਜਾਬ ’ਚ ਨਵੇਂ ਪਾਸਪੋਰਟਾਂ ਦੀ ਗਿਣਤੀ ਘਟੀ

ਬੀਤੇ ਸਾਲਾਂ ਵਿਚ ਪੰਜਾਬ ਵਿਚ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ, ਉਸ ਨੂੰ ਹੁਣ ਠੱਲ੍ਹ ਪੈਣ ਲੱਗੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜਨਵਰੀ 2025 ਤੱਕ ਦਾ ਵੇਰਵਾ ਨਸ਼ਰ ਕੀਤਾ ਹੈ। ਪੰਜਾਬ ਵਿੱਚ ਸਾਲ 2023 ਵਿੱਚ ਪਾਸਪੋਰਟ ਬਣਾਏ ਜਾਣ ਦੇ ਸਭ ਰਿਕਾਰਡ ਟੁੱਟ ਗਏ ਸਨ ਅਤੇ ਉਸ ਸਾਲ ਇਕੱਲੇ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ ਸਨ। ਨਵੇਂ ਵੇਰਵਿਆਂ ਅਨੁਸਾਰ ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਬਣੇ ਹਨ।ਜਨਵਰੀ 2025 ਦੇ ਮਹੀਨੇ ’ਚ ਪੰਜਾਬ ’ਚ 59,907 ਪਾਸਪੋਰਟ ਬਣੇ ਹਨ। ਰੋਜ਼ਾਨਾ ਔਸਤਨ 1932 ਪਾਸਪੋਰਟ ਬਣੇ ਹਨ। ਸਾਲ 2023 ਵਿੱਚ ਸੂਬੇ ਵਿੱਚ ਰੋਜ਼ਾਨਾ ਔਸਤਨ 3271 ਜਦਕਿ ਸਾਲ 2024 ਵਿੱਚ 2906 ਪਾਸਪੋਰਟ ਬਣੇ ਸਨ। ਪੰਜਾਬ ਵਿੱਚ ਸਾਲ 2014 ਤੋਂ ਇਹ ਰੁਝਾਨ ਸ਼ੁਰੂ ਹੋਇਆ ਸੀ ਜਦਕਿ ਇੱਕੋ ਸਾਲ ’ਚ 5.48 ਲੱਖ ਪਾਸਪੋਰਟ ਬਣੇ ਸਨ। ਸਾਲ 2016 ਇਹ ਅੰਕੜਾ 9.73 ਲੱਖ ’ਤੇ ਪਹੁੰਚ ਗਿਆ ਸੀ। ਪੰਜਾਬ ’ਚ ਸਾਲ 2014 ਤੋਂ ਹੁਣ ਤੱਕ 92.40 ਲੱਖ ਪਾਸਪੋਰਟ ਬਣ ਚੁੱਕੇ ਹਨ।

Spread the love