ਪੁਲਿਸ ਨੇ ਵਾਲਾਂ ਤੋਂ ਫੜ ਕੇ ਕੁੱਟਿਆ ”ਮੁੱਖ ਮੰਤਰੀ”!

ਪੰਜਾਬੀ ਗੀਤਾਂ ‘ਚ ਨਜਰ ਆਉਣ ਵਾਲੇ ਧਰਮਪ੍ਰੀਤ ਸਿੰਘ ਉਰਫ਼ ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਤਰਨਤਾਰਨ ‘ਚ ਪੁਲਿਸ ਵੱਲੋਂ ਭਾਰੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮੁੱਖ ਮੰਤਰੀ ਦੀ ਕੁੱਟਮਾਰ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਜ਼ਿੰਮੇਵਾਰ ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਲਿਆ ਹੈ। “ਮੁੱਖ ਮੰਤਰੀ” ਨਾਮ ਤੋਂ ਧਰਮਪ੍ਰੀਤ ਪੰਜਾਬੀ ਗਾਣੇ ਵਿੱਚ ਰੈਪਰ ਦੇ ਤੌਰ ‘ਤੇ ਵੀ ਕੰਮ ਕਰ ਚੁੱਕਾ ਹੈ। ਵਾਇਰਲ ਹੋ ਰਹੀ ਇਹ ਕੁੱਟਮਾਰ ਦੀ ਵੀਡੀਓ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਦੀਨੇਵਾਲ ਦੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ 4-5 ਦਿਨ ਪਹਿਲਾਂ ਦੀ ਹੈ, ਜਿਸ ਵਿੱਚ ਮੁੱਖ ਮੰਤਰੀ ਨੂੰ ਪੁਲਿਸ ਮੁਲਾਜ਼ਮਾਂ ਵਾਲਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟ ਰਹੇ ਹਨ।

Spread the love