‘ਆਪ’ ਦੇ ਮੌਜੂਦਾ ਸਰਪੰਚ ਦਾ ਬਰਛਾ ਮਾਰ ਕੇ ਕੀਤਾ ਕਤਲ

ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ ਦੇ ਚਲਦਿਆਂ ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ ਸਿੰਘ (26) ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਮੌਕੇ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਪਹੁੰਚੇ ਮ੍ਰਿਤਕ ਸਰਪੰਚ ਸੁਖਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਅਕਤੀਆਂ ’ਤੇ ਗੰਭੀਰ ਦੋਸ਼ ਲਾਉਂਦੇ ਕਿਹਾ ਕਿ ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਵਿਅਕਤੀ ਉਹਨਾਂ ਨਾਲ ਰੰਜਿਸ਼ ਰੱਖ ਰਹੇ ਸਨ।

Spread the love