ਕੈਬਨਿਟ ਚੋਂ ਪੰਜ ਵਜ਼ੀਰਾਂ ਦੀ ਛਾਂਟੀ ਨੂੰ ਹਰੀ ਝੰਡੀ, ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ।

ਸੋਮਵਾਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਚਰਨਜੀਤ ਭੁੱਲਰ
ਚੰਡੀਗੜ੍ਹ, 22 ਸਤੰਬਰ:2024
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ। ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਇੱਕ ਹੋਰ ਮੰਤਰੀ ਦੀ ਕੈਬਨਿਟ ਚੋਂ ਛੁੱਟੀ ਤੈਅ ਹੈ। ਜਦੋਂ ਕਿ ਨਵੇਂ ਚਿਹਰਿਆਂ ਵਿਚ ਬਰਿੰਦਰ ਕੁਮਾਰ ਗੋਇਲ, ਡਾ.ਰਵੀਜੋਤ,ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
Spread the love