ਪੰਜਾਬ | SHO ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫ਼ਤਰਾਂ ਵਿੱਚ ਬੈਠਣਗੇ

ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਲਿਆ ਵੱਡਾ ਫੈਸਲਾ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Spread the love