ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦੀ ਭੈਣ ਨੇ ਜੁਆਇਨ ਕੀਤੀ ਪੰਜਾਬ ਪੁਲਿਸ ‘ਚ ਨੌਕਰੀ

ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਪੰਜਾਬ ਪੁਲਿਸ ਵਿਚ ਨੌਕਰੀ ਜੁਆਇਨ ਕਰ ਲਈ ਹੈ। 12 ਜੁਲਾਈ ਨੂੰ ਡਿਊਟੀ ਉੱਤੇ ਜਾਣਾ ਸ਼ੁਰੂ ਕਰ ਦੇਵੇਗੀ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਉਸ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ। ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ।

Spread the love