ਸੁਪਰੀਮ ਕੋਰਟ ਵੱਲੋਂ ਨਿਊਜ਼ਕਲਿੱਕ ਦੇ ਸੰਸਥਾਪਕ ਦੀ ਗ੍ਰਿਫ਼ਤਾਰੀ ਗ਼ੈਰ ਕਾਨੂੰਨੀ ਕਰਾਰ, ਰਿਹਾਈ ਦਾ ਹੁਕਮ

ਸੁਪਰੀਮ ਕੋਰਟ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮਾਮਲੇ ਵਿਚ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਦੀ ਗ੍ਰਿਫਤਾਰੀ ਨੂੰ ‘ਗੈਰ-ਕਾਨੂੰਨੀ’ ਕਰਾਰ ਦਿੱਤਾ ਅਤੇ ਉਸ ਦੀ ਰਿਹਾਈ ਦਾ ਹੁਕਮ ਦਿੱਤਾ। ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਇਹ ਹੁਕਮ ਦਿੱਤਾ ਹੈ। ਨਿਊਜ਼ ਪੋਰਟਲ ਦੇ ਖਿਲਾਫ ਦਰਜ ਐਫਆਈਆਰ ਦੇ ਅਨੁਸਾਰ, ‘ਨਿਊਜ਼ ਕਲਿਕ’ ਨੂੰ ਕਥਿਤ ਤੌਰ ‘ਤੇ ‘ਭਾਰਤ ਦੀ ਪ੍ਰਭੂਸੱਤਾ ਨੂੰ ਭੰਗ ਕਰਨ’ ਅਤੇ ਦੇਸ਼ ਦੇ ਖਿਲਾਫ ਅਸੰਤੁਸ਼ਟਤਾ ਪੈਦਾ ਕਰਨ ਲਈ ਚੀਨ ਤੋਂ ਫੰਡ ਪ੍ਰਾਪਤ ਕੀਤਾ ਗਿਆ ਸੀ।

 

Spread the love