ਸੁਪਰੀਮ ਕੋਰਟ ਨੇ ਮਸ਼ਹੂਰ ਰੈਪਰ ਦੀ ਮੌਤ ਦੀ ਸਜ਼ਾ ਨੂੰ ਪਲਟਿਆ

ਈਰਾਨ ਦੀ ਸੁਪਰੀਮ ਕੋਰਟ ਨੇ ਪ੍ਰਸਿੱਧ ਰੈਪਰ ਤੋਮਾਜ਼ ਸਲੇਹੀ ਦੀ ਮੌਤ ਦੀ ਸਜ਼ਾ ਨੂੰ ਪਲਟ ਦਿੱਤਾ ਹੈ। ਸਲੇਹੀ ਨੂੰ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਸਮਰਥਨ ਕਰਨ ਲਈ ਜੇਲ੍ਹ ਭੇਜਿਆ ਗਿਆ ਸੀ। ਸਲੇਹੀ ਦੇ ਵਕੀਲ ਨੇ ਬੀਤੇ ਦਿਨੀਂ ਇਹ ਜਾਣਕਾਰੀ ਦਿੱਤੀ। ਰੈਪਰ ਸਲੇਹੀ ਦੇ ਵਕੀਲ, ਆਮਿਰ ਰਾਇਸੀਅਨ ਨੇ ਟਵਿੱਟਰ ‘ਤੇ ਇੱਕ ਪੋਸਟ ਵਿਚ ਕਿਹਾ, “ਸਲੇਹੀ ਦੀ ਮੌਤ ਦੀ ਸਜ਼ਾ ਨੂੰ ਪਲਟ ਦਿੱਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਇਸਲਾਮਿਕ ਰੀਪਬਲਿਕ ਦੀ ਸੁਪਰੀਮ ਕੋਰਟ ਨੇ ਮੁੜ ਸੁਣਵਾਈ ਦਾ ਹੁਕਮ ਦਿੱਤਾ ਹੈ।

Spread the love