ਭਲਕੇ Online ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ

ਖਨੌਰੀ ਬਾਰਡਰ ‘ਤੇ ਬੀਤੇ 32 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 32ਵਾਂ ਦਿਨ ਹੈ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਡੱਲੇਵਾਲ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਕੋਰਨ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਰਹੀ। ਕੋਰਟ ਨੇ ਪੰਜਾਬ ਸਰਕਾਰ ਨੂੰ ਸ਼ਨੀਵਾਰ ਨੂੰ Compliance Report ਦਾਖਲ ਕਰਨ ਲਈ ਕਿਹਾ ਹੈ। ਇਸ ‘ਤੇ ਕੱਲ੍ਹ ਮੁੜ ਸੁਣਵਾਈ ਹੋਵੇਗੀ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਸੁਣਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਜੀਤ ਡੱਲੇਵਾਲ ਨਾਲ ਵੀ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਨ੍ਹਾਂ ਦੀ ਜ਼ਿੰਦਗੀ ਹੈ।

Spread the love