ਕੈਨੇਡਾ ਜਾਣ ਦੀ ਤਿਆਰੀ ਦੌਰਾਨ ਭਿਆਨਕ ਐਕਸੀਡੈਂਟ ਪਰਿਵਾਰ ਦੇ 3 ਜੀਆਂ ਦੀ ਦਰਦਨਾਕ ਮੌਤ

ਹਰੀਕੇ ਭਿੱਖੀਵਿੰਡ ਰੋਡ ਤੇ ਦੇਰ ਸ਼ਾਮ ਕਾਰ ਦੇ ਅਣਪਛਾਤੇ ਵਾਹਨ ਨਾਲ ਹੋਏ ਹਾਦਸੇ ਦੌਰਾਨ ਪਤੀ ਪਤਨੀ ਅਤੇ ਉਹਨਾਂ ਦੇ ਬੇਟੇ ਦੀ ਮੌਤ ਹੋ ਗਈ ਜਦੋ ਕਿ ਉਹਨਾਂ ਦਾ ਭਾਣਜਾ ਜ਼ਖ਼ਮੀ ਹੋ ਗਿਆ। ਕਾਰ ਸਵਾਰ ਪਿੰਡ ਠੱਕਰਪੁਰਾ ਦੇ ਵਸਨੀਕ ਹਨ।ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਮੇਤ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਤੇ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜਿਆ। ਹਾਦਸੇ ਬਾਰੇ ਪਤਾ ਲੱਗਣ ਤੇ ਪਿੰਡ ਬੂਹ ਹਵੇਲੀਆਂ ਦੇ ਲੋਕਾਂ ਨੇ ਭਾਰੀ ਮੁਸ਼ੱਕਤ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ। ਜੁਲਾਈ ‘ਚ ਇਹਨਾਂ ਨੇ ਕੈਨੇਡਾ ਜਾਣਾ ਸੀ ।

Spread the love