ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਗੁਜਰਾਤ ਤੋਂ ਗ੍ਰਿਫ਼ਤਾਰ

ਮੁੰਬਈ ‘ਚ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਵੇਂ ਦੋਸ਼ੀਆਂ ਨੂੰ ਗੁਜਰਾਤ ਦੇ ਭੁਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਦੇਰ ਰਾਤ ਇਹ ਵੱਡੀ ਸਫ਼ਲਤਾ ਮਿਲੀ ਹੈ।ਖ਼ਬਰਾਂ ਮੁਤਾਬਕ ਗੁਜਰਾਤ ਪੁਲਸ ਦੀ ਟੀਮ ਨੇ ਪੱਛਮੀ ਕੱਛ ਤੋਂ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੋਵਾਂ ਨੂੰ ਲੈ ਕੇ ਮੁੰਬਈ ਰਵਾਨਾ ਹੋਵੇਗੀ। ਦੋਵਾਂ ਤੋਂ ਮੁੰਬਈ ‘ਚ ਪੁੱਛਗਿੱਛ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਬਾਈਕ ਸਵਾਰ 2 ਲੋਕਾਂ ਨੇ ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਸਨ।

Spread the love