ਪੰਜਾਬ ‘ਚ 4000 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦਾ ਕੇਂਦਰੀ ਮੰਤਰੀ ਨੇ ਰੱਖਿਆ ਨੀਂਹ ਪੱਥਰ

ਭਾਰਤ ਦੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਗਡਕਰੀ ਨੇ 4,000 ਕਰੋੜ ਰੁਪਏ ਦੇ 29 NH ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ।ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਕੀਤੀ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ।

Spread the love