ਭਾਰਤ ਦੇ ਦਿੱਗਜ ਪਹਿਲਵਾਨ ਬਜਰੰਗ ਪੂਨੀਆ ਜੋ ਇਸ ਸਾਲ ਜਨਵਰੀ ਤੋਂ ਭਾਰਤ ਦੇ ਸਾਬਕਾ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਖਿਲਾਫ ਮੁਹਿੰਮ ਚਲਾ ਰਿਹਾ ਸੀ, ਉਨ੍ਹਾਂ ਨੇ ਸ਼ੁੱਕਰਵਾਰ, 22 ਦਸੰਬਰ ਨੂੰ ਆਪਣਾ ਪਦਮ ਸ਼੍ਰੀ ਵਾਪਸ ਕਰਨ ਦਾ ਐਲਾਨ ਕੀਤਾ।ਇਸ ਵਾਰ ਬਜਰੰਗ ਨੇ ਨਾ ਸਿਰਫ ਐਲਾਨ ਕੀਤਾ, ਸਗੋਂ ਭਾਰਤ ਸਰਕਾਰ ਵੱਲੋਂ ਦਿੱਤਾ ਗਿਆ ਇਹ ਸਨਮਾਨ ਵਾਪਸ ਦੇਣ ਦੇ ਲਈ ਸਿੱਧੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਵੀ ਪਹੁੰਚ ਗਏ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਰੋਕਿਆ ਤਾਂ ਸਟਾਰ ਪਹਿਲਵਾਨ ਨੇ ਆਪਣਾ ਪਦਮਸ਼੍ਰੀ ਮੈਡਲ ਫੁੱਟਪਾਥ ‘ਤੇ ਰੱਖ ਦਿੱਤਾ।
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਦੀਆਂ ਚੋਣਾਂ ਵਿੱਚ ਬ੍ਰਿਜ ਭੂਸ਼ਣ ਸਿੰਘ ਦੇ ਬੇਹੱਦ ਕਰੀਬੀ ਅਤੇ ਵਫ਼ਾਦਾਰ ਮੰਨੇ ਜਾਣ ਵਾਲੇ ਸੰਜੇ ਸਿੰਘ ਨੇ ਚੋਣ ਜਿੱਤ ਲਈ ਹੈ।ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲਵਾਨ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਐਲਾਨ ਕੀਤਾ ਸੀ।ਸ਼ੁਕਰਵਾਰ ਨੂੰ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਪ੍ਰਧਾਨ ਮੰਤਰੀ ਨੂੰ ਆਪਣਾ ‘ਪਦਮ ਸ਼੍ਰੀ’ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ।