ਵਿੱਕੀ ਮਿੱਡੂਖੇੜਾ ਕਤਲ ਕਾਂਡ ’ਚ ਤਿੰਨ ਦੋਸ਼ੀ ਕਰਾਰ, ਸਜ਼ਾ 27 ਜਨਵਰੀ ਨੂੰ

ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਕਤਲ ਕੇਸ ਵਿਚ ਅਦਾਲਤ ਨੇ ਤਿੰਨ ਗੈਂਗਸਟਰਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਤਿੰਨ ਨੂੰ ਬਰੀ ਕਰ ਦਿੱਤਾ ਹੈ। ਵਿੱਕੀ ਮਿੱਡੂਖੇੜਾ ਦਾ 7 ਅਗਸਤ 2021 ਨੂੰ ਸੈਕਟਰ 71 ਵਿਚ ਉਸਦੇ ਦਫਤਰ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ।ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਲਜਿੰਦਰ ਸਿੰਘ ਸਰਾਂ ਨੇ ਤਿੰਨਾਂ ਨੂੰ ਧਾਰਾ 302 ਆਈ ਪੀ ਸੀ ਤਹਿਤ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਸਜ਼ਾ ਦਾ ਫੈਸਲਾ ਸੁਣਾਉਣ ਲਈ 27 ਜਨਵਰੀ ਦੀ ਤਾਰੀਕ ਤੈਅ ਕੀਤੀ ਹੈ। ਅਦਾਲਤ ਵੱਲੋਂ ਸੁਣਾਏ ਫੈਸਲੇ ਮੁਤਾਬਕ ਸੱਜਣ ਸਿੰਘ ਉਰਫ ਭੋਲਾ, ਅਨਿਲ ਕੁਮਾਰ ਅਤੇ ਅਜੈ ਕੁਮਾਰ ਉਰਫ ਲੈਫਟੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

Spread the love