ਸੁਖਬੀਰ ਬਾਦਲ ਦੀ ਸਜ਼ਾ ਦਾ ਅੱਜ ਆਖ਼ਰੀ ਦਿਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਕ ਸਜ਼ਾ ਵਜੋਂ ਦਿਤੀ ਗਈ ਸੇਵਾ ਦਾ ਅੱਜ ਆਖ਼ਰੀ ਦਿਨ ਹੈ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਬਾਦਲ ਭਲਕੇ (ਸ਼ੁੱਕਰਵਾਰ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ।ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕਣਗੇ ਅਤੇ ਆਪਣੀ ਸਜ਼ਾ ਪੂਰੀ ਕਰਨ ਦੀ ਅਰਦਾਸ ਕਰਨਗੇ। ਇਹ ਸਜ਼ਾ ਪੂਰੀ ਹੋਣ ਤੋਂ ਬਾਅਦ ਪੰਜਾਬ ਵਿਚ ਅਕਾਲੀ ਦਲ ਦੀ ਮੁੜ ਸਥਾਪਨਾ ਲਈ ਯਤਨ ਸ਼ੁਰੂ ਹੋ ਜਾਣਗੇ। ਸੁਖਬੀਰ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ।ਜਿੱਥੇ ਸਭ ਤੋਂ ਪਹਿਲਾਂ ਸੇਵਾਦਾਰ ਦਾ ਚੋਲਾ ਪਾ ਕੇ ਸੇਵਾ ਕੀਤੀ ਤੇ ਹੁਣ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ। ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਇਸ ਦੌਰਾਨ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਵੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।

Spread the love