ਕੱਲ੍ਹ ਸ਼ੰਭੂ ਬਾਰਡਰ ਤੋਂ 101 ਕਿਸਾਨਾਂ ਦਾ ਜਥਾ ਮੁੜ ਕਰੇਗਾ ਦਿੱਲੀ ਕੂਚ

ਦਿੱਲੀ ਕੂਚ ‘ਤੇ ਇਕ ਦਿਨ ਦੇ ਸਟੇਅ ਮਗਰੋਂ ਹੁਣ ਕਿਸਾਨ ਜੱਥੇਬੰਦੀਆਂ ਨੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਦਾ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਤਾਂ ਭਲਕੇ ਮਤਲਬ ਕਿ 8 ਦਸੰਬਰ ਨੂੰ ਮੁੜ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ।

Spread the love