ਟਰੰਪ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਕਰਨਗੇ ਮੁਲਾਕਾਤ

ਵਾਸ਼ਿੰਗਟਨ, 18 ਸਤੰਬਰ (ਰਾਜ ਗੋਗਨਾ )- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਇਸ ਮਹੀਨੇ ਦੀ 21 ਤੋਂ 23 ਤਰੀਕ (ਤਿੰਨ ਦਿਨ ) ਤੱਕ ਅਮਰੀਕਾ ਦੀ ਫੇਰੀ ਤੇ ਆਉਣਗੇ। ਉਸ ਸਮੇਂ ਉਹਨਾਂ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਉਹ ਕਿੱਥੇ ਮਿਲਣਗੇ ਇਸ ਬਾਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ।ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਉੱਥੇ ਮੀਡੀਆ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ ‘ਤੇ ਆਉਣਗੇ। ਸਾਬਕਾ ਰਾਸ਼ਟਰਪਤੀ ਟਰੰਪ ਨੇ ਫਲਿੰਟ, ਮਿਸ਼ੀਗਨ ਰਾਜ ਵਿੱਚ ਭੀੜ ਨੂੰ ਸੰਬੋਧਨ ਕੀਤਾ, ਅਤੇ ਮੋਦੀ ਨੂੰ ਮਿਲਣ ਦਾ ਜ਼ਿਕਰ ਕੀਤਾ। ਅਤੇ ਉਹਨਾਂ ਨੇ ਭਾਰਤ-ਅਮਰੀਕਾ ਵਪਾਰ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਗਿਆ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਉਹ ਕਿੱਥੇ ਮਿਲਣਗੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Spread the love