ਅਮਰੀਕਾ ‘ਚ ਜਨਮ ਦੇ ਆਧਾਰ ‘ਤੇ ਨਾਗਰਿਕਤਾ ਖਤਮ ਕਰਨਗੇ ਟਰੰਪ

ਅਮਰੀਕੀ ਚੋਣਾਂ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਹੁਣ ਚਾਰ ਸਾਲ ਲਈ ਰਾਸ਼ਟਰਪਤੀ ਬਣਨ ਜਾ ਰਹੇ ਹਨ। ਉਹ 20 ਜਨਵਰੀ 2025 ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਪਰ ਇਸ ਤੋਂ ਪਹਿਲਾਂ  ਉਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸੱਤਾ ਸੰਭਾਲਣ ਦੇ ਪਹਿਲੇ ਦਿਨ ਹੀ ਕਿਹੜੇ ਮੁੱਦਿਆਂ ‘ਤੇ ਕਾਰਵਾਈ ਕਰਨਗੇ। ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਜਨਮ ਅਧਿਕਾਰ ਨਾਗਰਿਕਤਾ ‘ਬੇਹੁਦਾ’ ਹੈ ਅਤੇ ਉਹ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਇਸ ਨੂੰ ਖਤਮ ਕਰਨਾ ਚਾਹੁੰਦੇ ਹਨ। ਅਮਰੀਕਾ ਵਿੱਚ ਪੈਦਾ ਹੋਏ ਹਰ ਬੱਚੇ ਦੇ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨ ਦਾ ਅਧਿਕਾਰ ਸੰਵਿਧਾਨ ਵਿੱਚ 150 ਸਾਲਾਂ ਤੋਂ ਵੱਧ ਸਮੇਂ ਤੋਂ ਦਰਜ ਹੈ। ਟਰੰਪ ਨੇ ਸਪੱਸ਼ਟ ਕਿਹਾ ਕਿ ਸਾਨੂੰ ਇਸ ਨੂੰ ਬਦਲਣਾ ਹੋਵੇਗਾ, ਸਾਨੂੰ ਇਸ ਨੂੰ ਖਤਮ ਕਰਨਾ ਹੋਵੇਗਾ। ਇਸ ਦਾ ਮਤਲਬ ਹੈ ਕਿ ਅਮਰੀਕਾ ਵਿੱਚ ਪੈਦਾ ਹੋਏ ਲੋਕਾਂ ਨੂੰ ਹੁਣ ਆਪਣੇ ਆਪ ਨਾਗਰਿਕਤਾ ਨਹੀਂ ਮਿਲੇਗੀ।

Spread the love