ਕੈਲਗਰੀ: ਇਮੀਗ੍ਰੇਸ਼ਨ ਏਜੰਟ ’ਤੇ ਪਿਸਤੌਲ ਤਾਣਨ ਦੇ ਮਾਮਲੇ ’ਚ ਦੋ ਪੰਜਾਬੀ ਗ੍ਰਿਫ਼ਤਾਰ

ਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰੇ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ’ਤੇ ਬੰਦੂਕ ਤਾਣ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਰੰਧਾਵਾ ਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵਾਂ ਖ਼ਿਲਾਫ਼ ਅਸਲ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਾਏ ਫਿਰੌਤੀ ਮੰਗਣ ਦੇ ਦੋਸ਼ਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

Spread the love