ਦਿੱਲੀ ਦੇ IGI ਹਵਾਈ ਅੱਡੇ ‘ਤੇ ਦੋ ਲੋਕਾਂ ਨੂੰ ਪਰਮਾਣੂ ਬੰਬ ਬੋਲਣਾ ਮਹਿੰਗਾ ਸਾਬਤ ਹੋਇਆ। 5 ਅਪ੍ਰੈਲ ਨੂੰ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਦੋ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਹਨਾਂ ਨੇ ਦੋਵਾਂ ਸੁਰੱਖਿਆ ਕਰਮਚਾਰੀਆਂ ਨੂੰ ਪਰਮਾਣੂ ਬੰਬ ਨਾਲ ਧਮਕਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਕ ਦੋਵੇਂ ਯਾਤਰੀ ਗੁਜਰਾਤ ਦੇ ਹਨ। ਆਕਾਸ਼ਾ ਏਅਰ ਦੇ ਸੁਰੱਖਿਆ ਸੁਪਰਵਾਈਜ਼ਰ ਰਾਹੁਲ ਸ਼ਰਮਾ ਨੇ ਆਈਜੀਆਈਏ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ ਕਿ 5 ਅਪ੍ਰੈਲ ਨੂੰ ਆਕਾਸ਼ਾ ਏਅਰ ਦੀ ਫਲਾਈਟ ਨੰਬਰ QP-1334 ‘ਤੇ ਦੋ ਯਾਤਰੀ ਸਫ਼ਰ ਕਰ ਰਹੇ ਸਨ। ਜਦੋਂ ਸੁਰੱਖਿਆ ਜਾਂਚ ਕੀਤੀ ਜਾ ਰਹੀ ਸੀ ਤਾਂ ਯਾਤਰੀ ਜਿਗਨੇਸ਼ ਮੱਲਣ ਅਤੇ ਕਸ਼ਯਪ ਕੁਮਾਰ ਲਾਲਾਨੀ ਨੇ ਸੁਰੱਖਿਆ ਜਾਂਚ ਤੋਂ ਨਾਰਾਜ਼ਗੀ ਪ੍ਰਗਟ ਕਰਦਿਆਂ ਪੁੱਛਿਆ ਕਿ ਕੀ ਇਹ ਜ਼ਰੂਰੀ ਹੈ? ਸੁਰੱਖਿਆ ਕਰਮਚਾਰੀਆਂ ਨੇ ਇਸ ਨੂੰ ਸੁਰੱਖਿਆ ਪ੍ਰੋਟੋਕੋਲ ਲਈ ਜ਼ਰੂਰੀ ਦੱਸਿਆ। ਇਸ ਤੋਂ ਬਾਅਦ ਦੋਵੇਂ ਯਾਤਰੀ ਨਾਰਾਜ਼ ਹੋ ਗਏ। ਉਨ੍ਹਾਂ ਵਿਚੋਂ ਇੱਕ ਨੇ ਕਿਹਾ ਕਿ ਉਹ ਪਰਮਾਣੂ ਬੰਬ ਲੈ ਕੇ ਜਾ ਰਹੇ ਸਨ। ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਹੈਰਾਨ ਰਹਿ ਗਏ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਯਾਤਰੀਆਂ ਅਤੇ ਜਹਾਜ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਾਤਰੀਆਂ ਨੂੰ ਉਤਾਰਨ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।