ਰੂਸ – ਯੂਕਰੇਨ ਜੰਗ ਵਿੱਚ ਅੰਮ੍ਰਿਤਸਰ ਦੇ ਤੇਜਪਾਲ ਸਣੇ ਦੋ ਭਾਰਤੀ ਮਾਰੇ ਗਏ

ਰੂਸੀ ਫੌਜ ਵਿੱਚ ਭਰਤੀ ਦੋ ਭਾਰਤੀ ਨਾਗਰਿਕਾਂ ਦੀ ਰੂਸ-ਯੂਕਰੇਨ ਜੰਗ ਦੌਰਾਨ ਮੌਤ ਹੋ ਗਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਰੂਸ ਸਰਕਾਰ ਨੂੰ ਕਿਹਾ ਹੈ ਕਿ ਮਰਹੂਮ ਭਾਰਤੀ ਨਾਗਰਿਕਾਂ ਦੀਆਂ ਲਾਸ਼ਾਂ ਵਾਪਸ ਕੀਤੀਆਂ ਜਾਣ।ਮੰਤਰਾਲੇ ਨੇ ਮਾਸਕੋ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿੰਨੀ ਜਲਦੀ ਹੋ ਸਕੇ ਰੂਸੀ ਫੌਜ ਵਿੱਚ ਕੰਮ ਕਰ ਰਹੇ ਭਾਰਤੀ ਨਾਗਰਿਕ ਭਾਰਤ ਨੂੰ ਵਾਪਸ ਕੀਤੇ ਜਾਣ।ਭਾਰਤੀ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਮਾਰੇ ਜਾਣ ਵਾਲਿਆਂ ਵਿੱਚੋਂ ਇੱਕ ਵਿਅਕਤੀ ਅੰਮ੍ਰਿਤਸਰ ਨਾਲ ਸੰਬੰਧਿਤ ਸੀ।ਇਸ ਸਾਰੇ ਮਾਮਲੇ ਬਾਰੇ ਅਜੇ ਰੂਸ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Spread the love