ਅਮਰੀਕਾ ‘ਚ ਵਾਪਰੇ ਟਰੱਕ ਹਾਦਸੇ ਵਿੱਚ ਦੋ ਪੰਜਾਬੀ ਟਰੱਕ ਡਰਾਈਵਰਾ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ (25) ਪੁੱਤਰ ਸਰੂਪ ਸਿੰਘ ਅਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ,ਇਹ ਦੋਵੇਂ ਨੌਜਵਾਨ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਰਹਿਣ ਵਾਲੇ ਸਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ, ਦੋਵੇਂ ਨੌਜਵਾਨ ਇਕੱਠੇ ਟੀਮ ਵਿੱਚ ਅਮਰੀਕਾ ‘ਚ ਟਰੱਕ ਚਲਾਉਣ ਦਾ ਕੰਮ ਕਰਦੇ ਸਨ ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ‘ਤੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਇਕ ਟਰੱਕ ਨਾਲ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ ਅਤੇ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਸਿਮਰਨਜੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ,ਸਿਮਰਨਜੀਤ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ।