ਨਿਊਯਾਰਕ, 20 ਅਪ੍ਰੈਲ (ਰਾਜ ਗੋਗਨਾ )- ਬੀਤੇਂ ਦਿਨ ਇਕ 45 ਸਾਲਾ ਭਾਰਤੀ ਮੂਲ ਦੇ ਗੁਰਪ੍ਰੀਤ ਸਿੰਘ ਨੂੰ ਜੋ ਅਮਰੀਕਾ ਵਿੱਚ ਰਹਿ ਰਿਹਾ ਸੀ ਭਾਵੇਂ ਉਸ ਦੀ ਨਾਗਰਿਕਤਾ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਉਸਦੀ ਨਾਗਰਿਕਤਾ ਰੱਦ ਕੀਤੀ ਗਈ ਸੀ ਤਾਂ ਉਹ ਨਿਊਯਾਰਕ ਵਿੱਚ ਰਹਿ ਰਿਹਾ ਸੀ, ਅਤੇ ਇਸ ਮਾਮਲੇ ਵਿੱਚ ਉਸ ਨੂੰ ਅਦਾਲਤ ਨੇ ਤਿੰਨ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਅਤੇ ਅਦਾਲਤ ਨੇ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਸ ਨੂੰ ਤਿੰਨ ਸਾਲਾਂ ਲਈ ਉਸ ਦੀ ਨਿਗਰਾਨੀ ਕਰਨ ਦਾ ਵੀ ਹੁਕਮ ਜਾਰੀ ਕੀਤਾ ਹੈ।ਧੋਖਾਧੜੀ ਰਾਹੀਂ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਇਸ ਪੰਜਾਬੀ ਵਿਅਕਤੀ ਗੁਰਪ੍ਰੀਤ ਸਿੰਘ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਗੁਰਪ੍ਰੀਤ ਨੇ ਆਪਣੀ ਨੈਚੁਰਲਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਕਿਹਾ ਕਿ ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।ਪਰ ਉਸ ‘ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨ ਅਤੇ ਬੱਚਿਆਂ ਦੇ ਨਾਲ ਛੇੜਛਾੜ ਕਰਨ ਦੇ ਵੀ ਦੋਸ਼ ਹੀ ਲੱਗੇ ਹਨ।ਜਿਸ ਕਾਰਨ ਉਸ ਦੀ ਨਾਗਰਿਕਤਾ ਵੀ ਰੱਦ ਕਰ ਦਿੱਤੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਸੰਨ 2017 ਦੇ ਇਸ ਅਦਾਲਤੀ ਫੈਸਲੇ ਬਾਰੇ, ਨਿਆਂ ਵਿਭਾਗ ਨੇ ਕਿਹਾ ਕਿ ਜੇਕਰ ਗੁਰਪ੍ਰੀਤ ਸਿੰਘ ਨੇ ਆਪਣੇ ਵਿਰੁੱਧ ਕੇਸ ਦੇ ਵੇਰਵੇ ਦਿੱਤੇ ਹੁੰਦੇ, ਤਾਂ ਉਹ ਨਾਗਰਿਕਤਾ ਪ੍ਰਾਪਤ ਕਰਨ ਦੇ ਯੋਗ ਨਹੀਂ ਹੁੰਦਾ ਅਤੇ ਇਸ ਲਈ ਉਸ ਨੇ ਇਹ ਵੇਰਵੇ ਵਿਭਾਗ ਤੋ ਲੁਕਾਏ ਸਨ। ਨਾਗਰਿਕ ਬਣਨ ਤੋਂ ਬਾਅਦ, ਉਸ ਦਾ ਰਿਕਾਰਡ ਫੋਲਣ ਤੇ ਉਸ ਤੇ ਬੱਚਿਆਂ ਦੇ ਨਾਲ ਛੇੜਛਾੜ ਦੇ ਇੱਕ ਮਾਮਲੇ ਵਿੱਚ ਉਸ ਨੇ ਆਪਣਾ ਦੋਸ਼ ਕਬੂਲ ਵੀ ਕਰ ਲਿਆ। ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਅਪ੍ਰੈਲ 2012 ਵਿੱਚ ਗੁਰਪ੍ਰੀਤ ਸਿੰਘ ਨੇ ਨਾਗਰਿਕ ਬਣਨ ਤੋਂ ਅਗਲੇ ਹੀ ਦਿਨ, ਉਸ ਨੂੰ ਸਥਾਨਕ ਪੁਲਿਸ ਨੇ ਅਪਰਾਧ ਕਬੂਲ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਦੀ ਪੁਲਿਸ ਨੂੰ ਜਾਣਕਾਰੀ ਪ੍ਰਾਪਤ ਹੋਈ ਸੀ ਅਤੇ ਫਿਰ ਉਸ ਦੇ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਅਤੇ ਉਸ ਦੀ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।ਪਰ ਸੰਯੁਕਤ ਰਾਜ ਅਮਰੀਕਾ ਵਿੱਚ ਇਹ ਗੰਭੀਰ ਅਪਰਾਧ ਦੇ ਦੋਸ਼ੀ ਠਹਿਰਾਏ ਗਏ ਜਾਂ ਆਪਣੇ ਅਪਰਾਧ ਦਾ ਇਕਬਾਲ ਕਰਨ ਵਾਲੇ ਨੈਚੁਰਲਾਈਜ਼ਡ ਨਾਗਰਿਕਾਂ ਨੂੰ ਵੀ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ, ਖਾਸ ਕਰਕੇ ਜੇਕਰ ਉਨ੍ਹਾਂ ਨੇ ਨੈਚੁਰਲਾਈਜ਼ੇਸ਼ਨ ਪ੍ਰਕਿਰਿਆ ਤੋਂ ਪਹਿਲਾਂ ਅਪਰਾਧ ਕੀਤਾ ਹੋਵੇ।
