MP ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ‘ਤੇ ਲਗਾਇਆ UAPA

ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ।ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਸ ਮਾਮਲੇ ’ਚ ਯੂ.ਏ.ਪੀ.ਏ. ਲਗਾਉਣ ਬਾਰੇ ਫਰੀਦਕੋਟ ਦੀ ਅਦਾਲਤ ਨੂੰ ਲਿਖਤੀ ਜਾਣਕਾਰੀ ਦਿਤੀ ਹੈ। ਯੂ.ਏ.ਪੀ.ਏ. ਲਾਗੂ ਹੋਣ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਜੋ ਪਹਿਲਾਂ ਹੀ ਐਨ.ਐਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ’ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ।

Spread the love