UK : ਕਬੱਡੀ ਟੂਰਨਾਮੈਂਟ ‘ਚ ਹਿੰਸਾ ਫੈਲਾਉਣ ਲਈ ਭਾਰਤੀ ਮੂਲ ਦੇ 7 ਦੋਸ਼ੀ ਕਰਾਰ

ਇੰਗਲੈਂਡ ਦੇ ਈਸਟ ਮਿਡਲੈਂਡ ਖੇਤਰ ਦੇ ਡਰਬੀ ਵਿੱਚ ਭਾਰਤੀ ਮੂਲ ਦੇ ਸੱਤ ਲੋਕਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ‘ਤੇ ਇਕ ਕਬੱਡੀ ਟੂਰਨਾਮੈਂਟ ਦੌਰਾਨ ਬੰਦੂਕਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਫੜਾ-ਦਫੜੀ ਮਚਾਉਣ ਦਾ ਦੋਸ਼ ਹੈ। ਇਨ੍ਹਾਂ ਸਾਰਿਆਂ ਦੀ ਉਮਰ 24 ਤੋਂ 36 ਸਾਲ ਦਰਮਿਆਨ ਹੈ।ਡਰਬੀਸ਼ਾਇਰ ਪੁਲਿਸ ਨੇ ਕਿਹਾ ਕਿ ਪਿਛਲੇ ਸਾਲ ਅਗਸਤ ਵਿੱਚ ਅਲਵਾਸਟਨ ਵਿੱਚ ਇੱਕ ਕਬੱਡੀ ਟੂਰਨਾਮੈਂਟ ਵਿੱਚ ਸ਼ਾਮਲ ਹੋਣ ਵਾਲੇ ਦੋ ਸਮੂਹਾਂ ਵਿੱਚ ਹਿੰਸਕ ਝੜਪ ਹੋਈ ਸੀ। ਜਿਸ ਵਿਚ ਕਈ ਲੋਕ ਜ਼ਖਮੀ ਹੋ ਗਏ। ਗ੍ਰਿਫਤਾਰ ਕੀਤੇ ਗਏ ਪੰਜ ਵਿਅਕਤੀਆਂ ਅਤੇ ਦੋਸ਼ੀਆਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਜਦੋਂ ਕਿ ਦੋ ਹੋਰ ਪਰਮਿੰਦਰ ਸਿੰਘ ਅਤੇ ਮਲਕੀਤ ਸਿੰਘ ਨੂੰ ਅਦਾਲਤ ਨੇ ਪਿਛਲੇ ਹਫ਼ਤੇ ਹਿੰਸਾ ਫੈਲਾਉਣ ਅਤੇ ਹਥਿਆਰ ਰੱਖਣ ਦੇ ਦੋਸ਼ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਦੋਸ਼ੀ ਠਹਿਰਾਏ ਗਏ ਸਾਰੇ ਲੋਕਾਂ ਨੂੰ ਡਰਬੀ ਕਰਾਊਨ ਕੋਰਟ ਵਿਚ ਸਜ਼ਾ ਸੁਣਾਈ ਜਾਵੇਗੀ।

Spread the love