ਲੁਧਿਆਣਾ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ 2023 ਵਿੱਚ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਬਲਾ/ਤਕਾਰ ਅਤੇ ਕਤਲ ਦੇ ਦੋਸ਼ੀ, ਉੱਤਰ ਪ੍ਰਦੇਸ਼ ਦੇ 28 ਸਾਲਾ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਅਮਰ ਜੀਤ ਸਿੰਘ ਨੇ ਵੀਰਵਾਰ ਨੂੰ ਇਹ ਇਤਿਹਾਸਕ ਹੁਕਮ ਸੁਣਾਇਆ, ਜਿਸ ਵਿੱਚ ਇਸ ਘਿਨਾਉਣੇ ਅਪਰਾਧ ਨੂੰ “ਦੁਰਲੱਭ ਤੋਂ ਦੁਰਲੱਭ” ਸ਼੍ਰੇਣੀ ਵਿੱਚ ਰੱਖਿਆ ਗਿਆ। ਦੋਸ਼ੀ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 302 (ਕਤਲ) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਵਾਲੇ ਕਾਨੂੰਨ ਦੀ ਧਾਰਾ 6 ਅਧੀਨ ਸਖ਼ਤ ਸਜ਼ਾ ਦਿੱਤੀ ਗਈ।
