ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ 5 ਮਿਲੀਅਨ ਗੋਲਡ ਕਾਰਡ ਦੀ ਪਹਿਲੀ ਝਲਕ ਜਾਰੀ ਕੀਤੀ

ਵਾਸ਼ਿੰਗਟਨ, 5 ਅਪ੍ਰੈਲ (ਰਾਜ ਗੋਗਨਾ )-ਅਮਰੀਕਾ ਦੇ ਰਾਸ਼ਟਰਪਤੀ ਵਜੋਂ ਦੂਜੀ ਵਾਰ ਸੱਤਾ ਵਿੱਚ ਆਉਣ ਤੋਂ ਬਾਅਦ ਡੋਨਾਲਡ ਟਰੰਪ ਨੇ ਕਈ ਮਹੱਤਵਪੂਰਨ ਫੈਸਲੇ ਲਏ ਹਨ। ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਿਆ ਗਿਆ ਹੈ। ਇਸ ਤੋਂ ਇਲਾਵਾ, ਵਿਦੇਸ਼ੀਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰ ਦਿੱਤਾ ਗਿਆ ਸੀ। ਵੀਜ਼ੇ ਮੁਅੱਤਲ ਕਰ ਦਿੱਤੇ ਗਏ ਹਨ। ਪਰ ਇਸ ਦੌਰਾਨ, ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕੀਤਾ ਗਿਆ। ਇਹ ਖੁਲਾਸਾ ਹੋਇਆ ਕਿ ਅਮਰੀਕਾ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਗੋਲਡ ਕਾਰਡ ਦਿੱਤਾ ਜਾਵੇਗਾ ਅਤੇ ਜੇਕਰ ਉਹ 5 ਮਿਲੀਅਨ ਡਾਲਰ ਲੈ ਕੇ ਆਉਂਦੇ ਹਨ ਤਾਂ ਉਹ ਨਾਗਰਿਕਤਾ ਪ੍ਰਾਪਤ ਕਰ ਸਕਦੇ ਹਨ। ਟਰੰਪ ਨੇ ਹਾਲ ਹੀ ਵਿੱਚ ਗੋਲਡ ਕਾਰਡ ਦਾ ਪਹਿਲਾ ਲੁੱਕ ਜਾਰੀ ਕੀਤਾ ਹੈ। ਏਅਰ ਫੋਰਸ ਵਨ ‘ਤੇ ਮੀਡੀਆ ਦੇ ਨਾਲ ਗੱਲ ਕਰਦੇ ਹੋਏ, ਰਾਸ਼ਟਰਪਤੀ ਟਰੰਪ ਨੇ 5 ਮਿਲੀਅਨ ਡਾਲਰ ਦਾ ਗੋਲਡ ਕਾਰਡ ਦਿਖਾਇਆ। ਕਾਰਡ ‘ਤੇ ਟਰੰਪ ਦੀ ਫੋਟੋ ਹੈ। ਟਰੰਪ ਨੇ ਕਿਹਾ ਕਿ ਇਹ ਕਾਰਡ ਦੋ ਹਫ਼ਤਿਆਂ ਦੇ ਅੰਦਰ ਉਪਲਬਧ ਹੋ ਜਾਵੇਗਾ।

Spread the love