USA : 18 ਹਜ਼ਾਰ ਪਰਵਾਸੀ ਭਾਰਤੀਆਂ ’ਤੇ ਲਟਕੀ ਤਲਵਾਰ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦਾ ਪ੍ਰਸ਼ਾਸਨ ਭਾਰਤ ਨਾਲ ਆਰਥਿਕ ਸਬੰਧਾਂ ਨੂੰ ਅੱਗੇ ਵਧਾਉਣ ਦਾ ਚਾਹਵਾਨ ਹੈ ਪਰ ਨਾਲ ਹੀ ਗ਼ੈਰ-ਕਾਨੂੰਨੀ ਪਰਵਾਸੀਆਂ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਣਾ ਚਾਹੁੰਦਾ ਹੈ। ਰੂਬੀਓ ਨੇ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨਾਲ ਬੈਠਕ ਦੌਰਾਨ ਇਹ ਵਿਚਾਰ ਪ੍ਰਗਟਾਏ। ਜ਼ਿਕਰਯੋਗ ਹੈ ਕਿ ‘ਬਲੂਮਬਰਗ’ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਨੇ ਕਰੀਬ 18 ਹਜ਼ਾਰ ਭਾਰਤੀ ਪਰਵਾਸੀਆਂ ਦੀ ਪਛਾਣ ਕੀਤੀ ਹੈ ਜੋ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਵਤਨ ਵਾਪਸ ਭੇਜਿਆ ਜਾ ਸਕਦਾ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿੰਦੇ ਆਪਣੇ ਸਾਰੇ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਵਾਪਸੀ ਲਈ ਭਾਰਤ ਸਰਕਾਰ, ਟਰੰਪ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨ ਲਈ ਤਿਆਰ ਹੈ।

Spread the love