ਵਲਟੋਹਾ ਨੇ ਖ਼ੁਦ ਹੀ ਛਡਿਆ ਅਕਾਲੀ ਦਲ

ਅੱਜ ਅਕਾਲ ਤਖ਼ਤ ਵਿਖੇ ਪੇਸ਼ ਹੋਣ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿਤਾ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਇਕ ਬਿਆਨ ਅਨੁਸਾਰ ਵਲਟੋਹਾ ਨੇ ਕਿਹਾ, ”ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।” ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਵਾਰ ਹਲਕਾ ਖੇਮਕਰਨ ‘ਚ ਪਹਿਲਾਂ ਵਾਂਗ ਹੀ ਸਿਆਸਤ ‘ਚ ਸਰਗਰਮ ਰਹਿਣਗੇ ਅਤੇ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਤੇ ਕੰਮਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ।  ਅੱਜ ਸਵੇਰੇ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।

Spread the love