ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਬਾਰੇ ਆਪਣਾ ਮਨ ਬਦਲਿਆ

ਵਿਨੇਸ਼ ਫੋਗਾਟ ਪੈਰਿਸ ਓਲੰਪਿਕ ‘ਚ ਤਮਗਾ ਜਿੱਤਣ ਦੇ ਕਾਫੀ ਨੇੜੇ ਪਹੁੰਚ ਗਈ ਸੀ ਪਰ ਫਾਈਨਲ ਤੋਂ ਪਹਿਲਾਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ ਅਤੇ ਇਸ ਕਾਰਨ ਉਹ ਫਾਈਨਲ ਵਿੱਚ ਵੀ ਹਿੱਸਾ ਨਹੀਂ ਲੈ ਸਕੀ। ਓਲੰਪਿਕ ‘ਚ ਤਮਗਾ ਜਿੱਤਣ ਦਾ ਸੁਪਨਾ ਟੁੱਟਣ ਤੋਂ ਬਾਅਦ ਸੰਨਿਆਸ ਲੈਣ ਦਾ ਐਲਾਨ ਕਰਨ ਵਾਲੀ ਵਿਨੇਸ਼ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਸ ਦੇ ਸਫਰ ‘ਚ ਉਸ ਦਾ ਸਾਥ ਦਿੱਤਾ ਅਤੇ ਨਾਲ ਹੀ ਸੰਕੇਤ ਦਿੱਤਾ ਕਿ ਉਹ ਕੁਸ਼ਤੀ ‘ਚ ਵਾਪਸੀ ਕਰਨ ਜਾ ਰਹੀ ਹੈ।

Spread the love