ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਵਿਚ ਪਹਿਲੀ ਚੋਣ ਲਈ ਵੋਟਿੰਗ ਸ਼ੁਰੂ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਅੱਜ ਸਵੇਰੇ 7 ਵਜੇ 7 ਜ਼ਿਲਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ।ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ।ਪਹਿਲੇ ਪੜਾਅ ਦੀਆਂ 24 ਸੀਟਾਂ ਵਿੱਚੋਂ 8 ਸੀਟਾਂ ਜੰਮੂ ਡਿਵੀਜ਼ਨ ਵਿੱਚ ਹਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿੱਚ ਹਨ। ਵੱਧ ਤੋਂ ਵੱਧ 7 ਸੀਟਾਂ ਅਨੰਤਨਾਗ ਵਿੱਚ ਹਨ ਅਤੇ ਘੱਟ ਤੋਂ ਘੱਟ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਹਨ।
ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਤਿੰਨ ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

Spread the love