ਵਕਫ਼ ਸੋਧ ਬਿੱਲ ਬਣਿਆ ਹੁਣ ਨਵਾਂ ਕਾਨੂੰਨ, ਰਾਸ਼ਟਰਪਤੀ ਤੋਂ ਮਿਲੀ ਮਨਜ਼ੂਰੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਸ਼ਾਮ ਵਕਫ (ਸੋਧ) ਬਿੱਲ ਨੂੰ ਮਨਜ਼ੂਰੀ ਦੇ ਦਿੱਤੀ। ਸਰਕਾਰ ਨੇ ਨਵੇਂ ਕਾਨੂੰਨ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਕੇਂਦਰ ਸਰਕਾਰ ਨਵੇਂ ਕਾਨੂੰਨ ਨੂੰ ਲਾਗੂ ਕਰਨ ਦੀ ਤਰੀਕ ਬਾਰੇ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ। ਇਹ ਬਿੱਲ (ਹੁਣ ਕਾਨੂੰਨ) ਲੋਕ ਸਭਾ ਅਤੇ ਰਾਜ ਸਭਾ ਵਿੱਚ 2 ਅਤੇ 3 ਅਪ੍ਰੈਲ ਨੂੰ 12 ਘੰਟੇ ਦੀ ਚਰਚਾ ਤੋਂ ਬਾਅਦ ਪਾਸ ਕੀਤਾ ਗਿਆ ਸੀ।

Spread the love