ਈਰਾਨ ਨੇ ਇਜ਼ਰਾਈਲ ‘ਤੇ ਦਾਗੀਆਂ ਮਿਜ਼ਾਈਲਾਂ

ਈਰਾਨ ਨੇ ਇਜ਼ਰਾਈਲ ‘ਤੇ ਹਮਲਾ ਕਰਦਿਆਂ ਕਰੀਬ 200 ਮਿਜ਼ਾਈਲਾਂ ਅਤੇ ਡਰੋਨਾਂ ਨਾਲ ਅਟੈਕ ਕੀਤਾ ਹੈ। ਹਾਲਾਂਕਿ ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਉਨ੍ਹਾਂ ‘ਚੋਂ ਜ਼ਿਆਦਾਤਰ ਨੂੰ ਹਵਾ ‘ਚ ਹੀ ਮਾਰਿਆ ਗਿਆ। ਹਮਲੇ ਕਾਰਨ ਇਜ਼ਰਾਈਲ ਡਿਫੈਂਸ ਫੋਰਸ ਬੇਸ ਨੂੰ ਕੁਝ ਨੁਕਸਾਨ ਹੋਇਆ ਹੈ।ਈਰਾਨੀ ਮਿਜ਼ਾਈਲਾਂ ਨੂੰ ਇਜ਼ਰਾਈਲੀ ਹਵਾਈ ਖੇਤਰ ਤੱਕ ਪਹੁੰਚਣ ਤੋਂ ਪਹਿਲਾਂ ਹਵਾਈ ਰੱਖਿਆ ਪ੍ਰਣਾਲੀ ਦੁਆਰਾ ਨਸ਼ਟ ਕਰ ਦਿੱਤਾ ਗਿਆ ਸੀ। ਇਜ਼ਰਾਈਲ ਦੇ ਦੱਖਣੀ ਹਿੱਸੇ ‘ਚ ਸਥਿਤ ਬੇਸ ਨੂੰ ਮਿਜ਼ਾਈਲ ਅਤੇ ਡਰੋਨ ਹਮਲਿਆਂ ਕਾਰਨ ਨੁਕਸਾਨ ਪਹੁੰਚਿਆ ਹੈ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਇਸ ਨਾਲ ਬੇਸ਼ੱਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ ਪਰ ਵੱਡੇ ਪੱਧਰ ‘ਤੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

Spread the love