ਪੰਜਾਬ ਦੇ 14 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਤੋਂ ਬਾਅਦ ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ ‘ਤੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਮਲੇਰਕੋਟਲਾ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝੇ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ।

Spread the love