Watch Video | ਜਨਤਾ ਦਲ (ਸੈਕੂਲਰ) ਨੇ ਹਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਤੇ ਜਿਨਸੀ ਸ਼ੋਸ਼ਣ ਦੇ ਵੱਡੇ ਦੋਸ਼

ਜਨਤਾ ਦਲ (ਸੈਕੂਲਰ) ਨੇ ਅੱਜ ਹਸਨ ਤੋਂ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ। ਜੇਡੀ(ਐੱਸ) ਕੋਰ ਕਮੇਟੀ ਦੇ ਪ੍ਰਧਾਨ ਜੀਟੀ ਦੇਵਗੌੜਾ ਨੇ ਕਿਹਾ, ‘ਅਸੀਂ ਪ੍ਰਜਵਲ ਰੇਵੰਨਾ ਵਿਰੁੱਧ ਐੱਸਆਈਟੀ ਦਾ ਸਵਾਗਤ ਕਰਦੇ ਹਾਂ। ਅਸੀਂ ਐੱਸਆਈਟੀ ਦੀ ਜਾਂਚ ਪੂਰੀ ਹੋਣ ਤੱਕ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫ਼ਾਰਸ਼ ਕਰਨ ਦਾ ਫੈਸਲਾ ਲਿਆ ਹੈ।’ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਨੇ ਦੋਸ਼ ਲਗਾਇਆ ਕਿ ਕਾਂਗਰਸ ਉਨ੍ਹਾਂ ਦੇ ਭਤੀਜੇ ਪ੍ਰਜਵਲ ਰੇਵੰਨਾ ਖਿਲਾਫ ਅਸ਼ਲੀਲ ਵੀਡੀਓ ਮਾਮਲੇ ’ਚ ਉਨ੍ਹਾਂ ਦੇ ਪਰਿਵਾਰ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਕੌਮੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਕਰਨਾਟਕ ਪੁਲੀਸ ਤੋਂ ਤਿੰਨ ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਮੁਲਜ਼ਮ ਨੂੰ ਫੜਨ ਲਈ ਤੁਰੰਤ ਕਾਰਵਾਈ ਦੀ ਅਪੀਲ ਕੀਤੀ।

Spread the love