ਪੰਜਾਬ ‘ਚ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਾਉਣਾ ਕੀਤਾ ਲਾਜ਼ਮੀ

ਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਐਡਵਾਈਜ਼ਰੀ ਜਾਰੀ ਕਰਕੇ ਆਮ ਲੋਕਾਂ ਨੂੰ ਭੀੜ ਵਾਲੇ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿਤੀ ਹੈ।ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ JN.1 ਦੇ ਫੈਲਣ ਬਾਰੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੇ ਆਧਾਰ ‘ਤੇ ਸਿਹਤ ਵਿਭਾਗ ਨੇ ਸੂਬੋ ਦੇ ਸਾਰੇ ਸਿਵਲ ਸਰਜਨਾਂ ਨੂੰ ਭੇਜੇ ਇੱਕ ਪੱਤਰ ਵਿੱਚ ਸਖ਼ਤੀ ਨਾਲ ਕੋਵਿਡ ਢੁਕਵੇਂ ਵਿਵਹਾਰ ਨੂੰ ਲਾਗੂ ਕਰਨ ਲਈ ਕਿਹਾ।ਵਿਭਾਗ ਨੇ ਆਮ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ। ਵਿਭਾਗ ਨੇ ਹਸਪਤਾਲਾਂ, ਸ਼ਾਪਿੰਗ ਮਾਲਾਂ ਤੇ ਦੂਸਰੀਆਂ ਭੀੜ ਵਾਲੀਆਂ ਥਾਵਾਂ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

Spread the love