ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਨੇ ਕੀ ਕਿਹਾ

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਰਿਵਾਰ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦੀ ਕਿਰਦਾਰਕੁਸ਼ੀ ਕਰਨ ਲਈ ਇਹ ਕੁਝ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Spread the love