ਕਦੋਂ ਹੋ ਜਾਵੇਗਾ ਪੰਜਾਬ ‘ਚ ਚੋਣ ਪ੍ਰਚਾਰ ਬੰਦ

ਵੋਟਾਂ ਪੈਣ ਦੇ 48 ਘੰਟੇ ਪਹਿਲਾਂ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿੰਗ ਪ੍ਰੋਸੀਜਰ’ ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

Spread the love