ਗ੍ਰਿਫ਼ਤਾਰੀ ਤੋਂ ਬਾਅਦ ਮਹਿਲਾ ਕਾਂਸਟੇਬਲ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਬੈਲਟ ਨੰ: 621/ਐਮਐਨਐਸ ਨੂੰ ਨਸ਼ਿਆਂ ਸਬੰਧੀ ਕੇਸ ਵਿੱਚ ਸ਼ਾਮਲ ਹੋਣ ਕਾਰਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ।ਇਹ ਕਾਰਵਾਈ ਬਠਿੰਡਾ ਪੁਲਿਸ ਦੀਆਂ ਟੀਮਾਂ ਵੱਲੋਂ ਮੁਲਜ਼ਮ ਅਮਨਦੀਪ ਕੌਰ ਨੂੰ ਉਸ ਦੀ ਕਾਲੇ ਰੰਗ ਮਹਿੰਦਰਾ ਥਾਰ, ਜਿਸਨੂੰ ਉਹ ਚਲਾ ਰਹੀ ਸੀ, ਵਿੱਚੋਂ 17.71 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰਨ ਤੋਂ ਇਕ ਦਿਨ ਬਾਅਦ ਹੀ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਟੀਮਾਂ ਨੇ ਉਸਦੀ ਥਾਰ ਗੱਡੀ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 05 ਏਕਿਊ 7720 ਹੈ, ਵੀ ਜ਼ਬਤ ਕਰ ਲਈ ਹੈ। ਦੋਸ਼ੀ ਮਹਿਲਾ ਕਾਂਸਟੇਬਲ ਆਰਜ਼ੀ ਤੌਰ ‘ਤੇ ਪੁਲਿਸ ਲਾਈਨ ਬਠਿੰਡਾ ਵਿਖੇ ਤਾਇਨਾਤ ਸੀ।

Spread the love