T20 World Cup: ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾਇਆ

ਇੰਗਲੈਂਡ ਨੇ ਮਹਿਲਾ ਟੀ20 ਵਿਸ਼ਵ ਕੱਪ ਦੇ ਗਰੁੱਪ ‘ਬੀ’ ਦੇ ਅਹਿਮ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ।ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਹਰਾਉਣ ਵਾਲੀ ਇੰਗਲੈਂਡ ਦੀ ਟੀਮ ਨੇ ਇਸ ਜਿੱਤ ਦੇ ਨਾਲ ਹੀ ਸੈਮੀ ਫਾਈਨਲ ਲਈ ਆਪਣਾ ਦਾਅਵਾ ਮਜ਼ਬੂਤ ਕੀਤਾ। ਦੱਖਣੀ ਅਫਰੀਕਾ ਨੂੰ ਛੇ ਵਿਕਟਾ ’ਤੇ 124 ਦੌੜਾਂ ’ਤੇ ਰੋਕਣ ਤੋਂ ਬਾਅਦ ਇੰਗਲੈਂਡ ਨੇ ਚਾਰ ਗੇਂਦਾਂ ਬਾਕੀ ਰਹਿੰਦੇ ਹੋਏ ਤਿੰਨ ਵਿਕਟਾਂ ’ਤੇ ਟੀਚਾ ਹਾਸਲ ਕਰ ਲਿਆ। ਸਿਵਰ ਬਰੰਟ ਨੇ 36 ਗੇਂਦਾਂ ’ਚ ਨਾਬਾਦ 48 ਦੌੜਾਂ ਦੀ ਹਮਲਾਵਰ ਪਾਰੀ ਵਿੱਚ ਛੇ ਚੌਕੇ ਲਗਾ ਕੇ ਦੱਖਣੀ ਅਫਰੀਕਾ ਦੇ ਗੇਂਦਬਾਜ਼ਾਂ ਨੂੰ ਹਾਵੀ ਨਹੀਂ ਹੋਣ ਦਿੱਤਾ। ਉਸ ਨੂੰ ਵਾਯਟ ਦਾ ਵਧੀਆ ਸਾਥ ਮਿਲਿਆ ਜਿਸ ਨੇ 43 ਗੇਂਦਾਂ ’ਚ ਚਾਰ ਚੌਕੇ ਲਗਾਏ।

Spread the love