ਕੁਸ਼ਤੀ ’ਚ ਪਹਿਲਵਾਨ ਅਮਨ ਸਹਿਰਾਵਤ ਨੇ ਜਿੱਤਿਆ ਕਾਂਸੇ ਦਾ ਤਗ਼ਮਾ

ਪਹਿਲਵਾਨ ਅਮਨ ਸਹਿਰਾਵਤ ਨੇ ਪੈਰਿਸ ਓਲੰਪਿਕਸ ਵਿਚ ਪੁਰਸ਼ਾਂ ਦੇ 57 ਕਿਲੋਗ੍ਰਾਮ ਫ੍ਰੀ-ਸਟਾਈਲ ਵਰਗ ਵਿਚ ਪੋਰਟੋ ਰਿਕੋ ਦੇ ਡਾਰੀਅਨ ਟੋਈ ਕਰੂਜ਼ ਨੂੰ 13-5 ਨਾਲ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਅੰਡਰ-23 ਵਿਸ਼ਵ ਚੈਂਪੀਅਨ ਸਹਿਰਾਵਤ (21) ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਇਕੋ ਇਕ ਭਾਰਤੀ ਪੁਰਸ਼ ਪਹਿਲਵਾਨ ਸੀ ਤੇ ਉਹ ਕਰੋੋੜਾਂ ਭਾਰਤੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ।

Spread the love